ਸ.ਹਰਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁੱਦਾ ਸੰਭਾਲਿਆ

ਸ.ਹਰਬੀਰ ਸਿੰਘ ਨੇ ਡਿਪਟੀ ਕਮਿਸ਼ਨਰ  ਫ਼ਰੀਦਕੋਟ ਦਾ ਅਹੁੱਦਾ ਸੰਭਾਲਿਆ
ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਅਮਨ ਸ਼ਾਂਤੀ ਨਾਲ ਕਰਵਾਈਆਂ ਜਾਣਗੀਆਂ - ਡੀ.ਸੀ 
ਫ਼ਰੀਦਕੋਟ 8 ਜਨਵਰੀ  2022, ਸ. ਹਰਬੀਰ ਸਿੰਘ  ਆਈ .ਏ .ਐਸ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਚਾਰਜ ਸੰਭਾਲ ਲਿਆ ।ਇਸ ਤੋਂ ਪਹਿਲਾਂ ਉਹ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ  ਵਿੱਚ ਏ ਡੀ ਸੀ (ਯੂ ਡੀ )ਵਜੋਂ ਸੇਵਾਵਾਂ ਨਿਭਾਅ ਰਹੇ ਸਨ ।ਉਨ੍ਹਾਂ ਨੂੰ ਰਾਜ ਵਿੱਚ ਵੱਖ -ਵੱਖ ਪ੍ਰਸ਼ਾਸਨਿਕ ਅਹੁਦਿਆਂ ਤੇ ਕੰਮ ਕਰਨ ਦਾ ਵੱਡਾ ਤਜਰਬਾ ਹੈ।  
              ਆਪਣਾ ਰਸਮੀ ਚਾਰਜ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ. ਹਰਬੀਰ ਸਿੰਘ   ਆਈ.ਏ.ਐਸ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਨ੍ਹਾਂ ਨੂੰ  ਮਹਾਨ ਸੂਫੀ ਸੰਤ ਬਾਬਾ ਫ਼ਰੀਦ ਜੀ ਦੇ ਚਰਨ ਛੋਹ ਪ੍ਰਾਪਤ ਜ਼ਿਲ੍ਹੇ ਫ਼ਰੀਦਕੋਟ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ  ।ਉਨ੍ਹਾਂ ਕਿਹਾ ਕਿ ਅੱਜ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਸ਼ਡਿਊਲ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ  ਅੱਜ ਤੋ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਪੂਰੇ ਅਮਨ ਸ਼ਾਂਤੀ  ਤੇ ਵੱਧ ਤੋ ਵੱਧ ਵੋਟਰਾਂ ਦੀ ਸ਼ਮੂਲੀਅਤ ਨਾਲ ਕਰਵਾਈਆਂ ਜਾਣਗੀਆਂ  ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੋਟਰਾਂ ਨੂੰ ਇਸ ਲੋਕਤੰਤਰ ਦੇ ਮਹਾਂ ਉਤਸਵ ਵਿੱਚ ਵੱਧ ਤੋਂ ਵੱਧ ਭਾਗ ਲੈ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਜਾਗਰੂਕ  ਕੀਤਾ ਜਾਵੇਗਾ। ਇਸ ਮੋਕੇ ਪੁਲੀਸ ਦੀ ਟੁਕੜੀ ਵੱਲੋ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਉਨ੍ਹਾਂ ਜਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਸ. ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਮੈਡਮ
 ਬਲਜੀਤ ਕੌਰ , ਡਾ. ਨਿਰਮਲ ਓਸੇਪੱਚਨ , ਸੁਖਰਾਜ ਸਿੰਘ ਡੀ.ਆਰ ਓ, ਸ੍ਰੀ ਅਨਿਲ ਕਟਿਆਰ ਡੀ. ਆਈ. ਓ, ਸਮੇਤ ਪ੍ਰਸਾਸ਼ਨ ਦੇ ਅਧਿਕਾਰੀਆਂ ਵੱਲੋ ਉਨ੍ਹਾਂ ਨੂੰ ਜੀ ਆਇਆ ਕਿਹਾ ਗਿਆ।