ਵਿਧਾਇਕ ਇਆਲੀ ਵੱਲੋਂ ਪਿੰਡ ਮੋਹੀ ਵਿਖੇ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗ
ਪਿੰਡ ਦੇ ਐਸ.ਸੀ. ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ
ਕਾਂਗਰਸ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁੱਖੀ ਹੈ-ਇਆਲੀ
ਜਗਰਾਓਂ ,ਮੁੱਲਾਂਪੁਰ ਦਾਖਾ, 17 ਜਨਵਰੀ-ਪੰਜਾਬ ਬਿਊਰੋ ਚੀਫ ਦਵਿੰਦਰ ਜੈਨ
ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਜਰਨੈਲ ਅਤੇ ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਪਿੰਡ ਮੋਹੀ ਵਿਖੇ ਯੂਥ ਆਗੂ ਗੁਰਦੀਪ ਸਿੰਘ ਨੋਨਾ ਦੇ ਗ੍ਰਹਿ ਵਿਖੇ ਪਿੰਡ ਵਾਸੀ ਨੇ ਨੌਜਵਾਨਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਨੌਜਵਾਨਾਂ ਦੀ ਬਿਹਤਰੀ ਲਈ ਉਲੀਕੀਆਂ ਅਗਾਮੀ ਭਵਿੱਖਵਰਤੀ ਯੋਜਨਾਵਾਂ ਤੇ ਪ੍ਰੋਗਰਾਮ ਤੋਂ ਜਾਣੂ ਕਰਵਾਇਆ। ਇਸ ਮੌਕੇ ਪਿੰਡ ਦੇ ਐਸ.ਸੀ. ਭਾਈਚਾਰੇ ਨੇ ਵੀ ਵਿਧਾਇਕ ਇਆਲੀ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਜਿਸ ਦੌਰਾਨ ਉਨ੍ਹਾਂ ਭਾਈਚਾਰੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਗੱਲਬਾਤ ਕਰਦਿਆਂ ਆਖਿਆ ਕਿ ਕਾਂਗਰਸ ਸਰਕਾਰ ਹਰ ਫਰੰਟ 'ਤੇ ਅਸਫ਼ਲ ਸਾਬਤ ਹੋਈ ਹੈ, ਸਗੋਂ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਨਿਕੰਮੀ ਕਾਰਗੁਜ਼ਾਰੀ ਦਾ ਪ੍ਰਗਟਾਵਾ ਕੀਤਾ ਅਤੇ ਮੁੱਖ ਮੰਤਰੀ ਬਦਲਣ ਤੋਂ ਬਾਅਦ ਵੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ 'ਚ ਕੋਈ ਤਬਦੀਲੀ ਨਹੀਂ ਆਈ, ਬਲਕਿ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਦੇ ਬਾਵਜੂਦ ਆਪਣੇ ਭਾਈਚਾਰੇ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਦਾ ਕੋਈ ਢੁਕਵਾਂ ਹੱਲ ਨਹੀਂ ਕੀਤਾ, ਜਦਕਿ ਮੁੱਖ ਮੰਤਰੀ ਚਰਨਜੀਤ ਸਿੰਘ ਵੱਲੋਂ ਕੀਤੇ ਐਲਾਨ ਸਿਰਫ ਐਲਾਨ ਹੀ ਸਾਬਤ ਹੋਏ ਹਨ। ਇਸ ਮੌਕੇ ਪਿੰਡ ਦੇ ਐੱਸਸੀ ਭਾਈਚਾਰੇ ਨੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਸ਼੍ਰੋਮਣੀ ਭਗਤ ਰਵਿਦਾਸ ਜੀ ਮਹਾਰਾਜ ਦੇ ਤਪ ਅਸਥਾਨ ਸ੍ਰੀ ਖੁਰਾਲਗਡ਼੍ਹ ਸਾਹਿਬ ਦੇ ਦਰਸ਼ਨਾਂ ਲਈ ਚਲਾਈ ਬੱਸ ਸੇਵਾ ਦੀ ਕਾਫ਼ੀ ਪ੍ਰਸੰਸਾ ਕਰਦਿਆਂ ਵਿਧਾਨ ਸਭਾ ਚੋਣਾਂ ਵਿੱਚ ਡਟਵਾਂ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਸਰਪੰਚ ਕੁਲਦੀਪ ਸਿੰਘ, ਮਾਸਟਰ ਗੁਰਮੀਤ ਸਿੰਘ ਮੋਹੀ, ਪ੍ਰਭਦੀਪ ਸਿੰਘ ਮਾਂਗਟ, ਮਨਜੀਤ ਸਿੰਘ ਮਨੀ, ਭੁਪਿੰਦਰ ਸਿੰਘ ਬਿੱਲਾ, ਨਿਰਭੈ ਸਿੰਘ, ਮਿਸਤਰੀ ਸੁਰਜੀਤ ਸਿੰਘ, ਅਰਜਨ ਸਿੰਘ ਸਾਬਕਾ ਪੰਚ, ਕੈਪਟਨ ਹਰਦੇਵ ਸਿੰਘ, ਫੌਜੀ ਜੋਗਿੰਦਰ ਸਿੰਘ, ਦਰਸ਼ਨ ਸਿੰਘ, ਹਰਸਿਮਰਨ ਸਿੰਘ ਬਾਲੀ, ਸਤਵੰਤ ਸਿੰਘ ਗਾਂਧੀ, ਦਲਜਿੰਦਰ ਸਿੰਘ, ਬਲਦੇਵ ਸਿੰਘ, ਮਨਜੀਤ ਸਿੰਘ ਮਨੀ, ਮਨਪ੍ਰੀਤ ਸਿੰਘ ਸੋਨੂੰ, ਏਕਮ ਸਿੰਘ, ਨਿਰਮਲ ਸਿੰਘ, ਜਗਰੂਪ ਸਿੰਘ ਬੂਟਾ, ਬੁੱਧ ਸਿੰਘ, ਜਗਤਾਰ ਸਿੰਘ, ਪ੍ਰਤਾਪ ਸਿੰਘ, ਛੋਟੂ ਸਿੰਘ ਆਦਿ ਹਾਜ਼ਰ ਸਨ।