ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਏਡੀਸੀ ਵੱਲੋਂ ਵੱਖ ਵੱਖ ਨੋਡਲ ਅਫ਼ਸਰਾਂ ਨਾਲ ਬੈਠਕ
ਚੋਣਾਂ ਸਬੰਧੀ ਸਾਰੇ ਪ੍ਰਬੰਧ ਕਰਨ ਦੀ ਦਿੱਤੀ ਹਦਾਇਤ
ਫਾਜਿ਼ਲਕਾ, 23 ਦਸੰਬਰ, ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਦੇ ਮੱਦੇਨਜਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਭੀਜੀਤ ਕਪਲਿਸ਼ ਆਈਏਐਸ ਨੇ ਅੱਜ ਇੱਥੇ ਚੋਣ ਪ੍ਰਬੰਧਾਂ ਲਈ ਤਾਇਨਾਤ ਕੀਤੇ ਗਏ ਵੱਖ ਵੱਖ ਨੋਡਲ ਅਫ਼ਸਰਾਂ ਨਾਲ ਬੈਠਕ ਕੀਤੀ।
ਬੈਠਕਾਂ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਨੋਡਲ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਚੋਣ ਪ੍ਰਕ੍ਰਿਆ ਸਮਾਂਬੱਧ ਤਰੀਕੇ ਨਾਲ ਨੇਪਰੇ ਚੜਦੀ ਹੈ ਇਸ ਲਈ ਇਹ ਸਾਰੇ ਪ੍ਰਬੰਧ ਸਮਾਂ ਰਹਿੰਦੇ ਮੁਕੰਮਲ ਕਰ ਲਏ ਜਾਣ।
ਇਸ ਦੌਰਾਨ ਉਨ੍ਹਾਂ ਨੇ ਚੋਣਾਂ ਦੌਰਾਨ ਮਨੁੱਖੀ ਸੰਸਾਧਨ, ਈਵੀਐਮ ਅਤੇ ਵੀਵੀਪੈਟ ਮੈਨੇਜਮੈਂਟ, ਟਰਾਂਸਪੋਰਟ ਪਲਾਨ, ਮਟੀਰੀਅਲ ਮੈਨਜਮੈਂਟ, ਐਮਸੀਐਮਸੀ, ਸਵੀਪ, ਆਦਰਸ਼ ਚੋਣ ਜਾਬਤਾ ਲਾਗੂ ਕਰਨ ਸਬੰਧੀ, ਚੋਣ ਖਰਚੇ ਦੀ ਨਿਗਰਾਨੀ, ਮੀਡੀਆ ਕਮਿਊਨੀਕੇਸ਼ਨ ਆਦਿ ਸਬੰਧੀ ਵਿਚਾਰਾਂ ਕੀਤੀਆਂ ਗਈਆਂ।
ਇਸ ਮੌਕੇ ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਸ੍ਰੀ ਅਮਿਤ ਗੁਪਤਾ, ਸ੍ਰੀ ਦੇਵ ਦਰਸ਼ਦੀਪ ਸਿੰਘ, ਤਹਿਸੀਲਦਾਰ ਚੋਣਾਂ ਬਲਵਿੰਦਰ ਸਿੰਘ, ਜਿ਼ਲ੍ਹਾ ਸਿੱਖਿਆ ਅਫ਼਼ਸਰ ਸ: ਸੁਖਬੀਰ ਸਿੰਘ ਬੱਲ ਵੀ ਹਾਜਰ ਸਨ।