ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਮੌਕ ਡਰਿੱਲ ਕਰਵਾਉਣ ਸਬੰਧੀ ਬੈਠਕ ਹੋਈ
ਫਾਜਿ਼ਲਕਾ, 23 ਦਸੰਬਰ, ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਮੌਕ ਡਰਿੱਲ ਕਰਵਾਉਣ ਸਬੰਧੀ ਬੈਠਕ ਫਾ਼ਿਜਲਕਾ ਦੇ ਐਸਡੀਐਮ ਸ: ਰਵਿੰਦਰ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਜਲਾਲਾਬਾਦ ਦੇ ਐਸਡੀਐਮ ਸ੍ਰੀ ਦੇਵ ਦਰਸ਼ਦੀਪ ਸਿੰਘ ਵੀ ਹਾਜਰ ਸਨ।
ਬੈਠਕ ਦੌਰਾਨ ਫੈਸਲਾ ਕੀਤਾ ਗਿਆ ਕਿ ਜਲਦ ਹੀ ਜਿ਼ਲ੍ਹੇ ਵਿਚ ਹੜ੍ਹਾਂ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਇਕ ਮੌਕ ਡਰਿਲ ਕਰਵਾਈ ਜਾਵੇਗੀ। ਇਸ ਮੌਕੇ ਐਨਡੀਆਰਫ ਬਠਿੰਡਾ ਤੋਂ ਸ੍ਰੀ ਰਵਿੰਦਰ ਕੁਮਾਰ ਨੇ ਕੁਦਰਤੀ ਆਫ਼ਤਾਂ ਤੋਂ ਬਚਾਓ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਇਸ ਤਰਾਂ ਦੇ ਉਪਰਾਲਿਆਂ ਦਾ ਉਦੇਸ਼ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਹੈ ਅਤੇ ਇਸਦੇ ਨਾਲ ਨਾਲ ਸਰਕਾਰੀ ਤੰਤਰ ਨੂੰ ਅਭਿਆਸ ਕਰਵਾਉਣਾ ਹੈ ਕਿ ਕੁਦਰ਼ਤੀ ਆਫ਼ਤ ਆ ਜਾਣ ਤੇ ਉਸ ਨਾਲ ਕਿਵੇਂ ਨਿਪਟਿਆ ਜਾਣਾ ਹੈ।
ਬੈਠਕ ਵਿਚ ਤਹਿਸੀਲਦਾਰ ਸਿਸ਼ਪਾਲ, ਸ੍ਰੀ ਰਾਕੇਸ਼ ਅਗਰਵਾਲ ਵੀ ਹਾਜਰ ਸਨ।